ਅੱਜ ਦਾ ਹੁਕਮਨਾਮਾ ( 26 ਦਸੰਬਰ 2021)
Published : Dec 26, 2021, 8:11 am IST
Updated : Dec 26, 2021, 8:12 am IST
SHARE ARTICLE
hukamnama sri darbar sahib amritsar
hukamnama sri darbar sahib amritsar

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਮੇਰਾ ਲਾਗੋ ਰਾਮ ਸਿਉ ਹੇਤੁ ॥

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥

ਐਤਵਾਰ, ੧੨ ਪੋਹ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੭੫)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ਹੇ ਭਾਈ!

 Man throws Gutka Sahib in Sarovar of Sri Darbar SahibSri Darbar Sahib

ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।੨।੧੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement