ਅੱਜ ਦਾ ਹੁਕਮਨਾਮਾਂ
Published : Feb 27, 2019, 7:49 am IST
Updated : Feb 27, 2019, 7:49 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥

ਧਨਾਸਰੀ ਮਹਲਾ ੧ ॥

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥

ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥

ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥

ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥

ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥

ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥

ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥

ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥

ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥

ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥

ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥

ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥

ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਬੁੱਧਵਾਰ, ੧੫ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੮੮)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement