ਅੱਜ ਦਾ ਹੁਕਮਨਾਮਾ (27 ਜੁਲਾਈ 2023)

By : KOMALJEET

Published : Jul 27, 2023, 7:08 am IST
Updated : Jul 27, 2023, 7:20 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਵੀਰਵਾਰ, ੧੨ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੬੬)

ਪੰਜਾਬੀ ਵਿਆਖਿਆ :

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ।

ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥

ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement