ਅੱਜ ਦਾ ਹੁਕਮਨਾਮਾ (27 ਅਗਸਤ 2023)

By : GAGANDEEP

Published : Aug 27, 2023, 6:29 am IST
Updated : Aug 27, 2023, 6:29 am IST
SHARE ARTICLE
Daily Hukamnama Sahib from Sri Darbar Sahib Amritsar ...
Daily Hukamnama Sahib from Sri Darbar Sahib Amritsar ...

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ

 

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ

ੴ☬ ਸਤਿਗੁਰ ਪ੍ਰਸਾਦਿ ॥

ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥

ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ
ਬਚਨੀ ਮੈ ਪਾਈ ॥੧॥

ਹਰਿ ਕੀ ਕਥਾ ਅਨਾਹਦ ਬਾਨੀ ॥

ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥

ਰਹਾਉ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥

ਗੁਪਤਾ ਹੀਰਾ ਪ੍ਰਗਟ

ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥

ਐਤਵਾਰ, ੧੧ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) ੨੭ ਅਗਸਤ, ੨੦੨੩ (ਅੰਗ: ੪੮੩)
ਪੰਜਾਬੀ ਵਿਆਖਿਆ:
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
 ੴ☬ ਸਤਿਗੁਰ ਪ੍ਰਸਾਦਿ ॥
ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ—ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ।ਕਬੀਰ ਆਖਦਾ ਹੈ—ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ ।੨।੧।੩੧। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement