ਅੱਜ ਦਾ ਹੁਕਮਨਾਮਾਂ
Published : Sep 27, 2018, 7:46 am IST
Updated : Sep 27, 2018, 7:46 am IST
SHARE ARTICLE
Sri Harmandir Sahib
Sri Harmandir Sahib

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥

ਜੈਤਸਰੀ ਮਹਲਾ ੫ ਘਰੁ ੨ ਛੰਤ

ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥

ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥

ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥

ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥

ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥

ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥

ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥

ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥

ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥

ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥੰਨਤਰਿ ਆਪਿ ਜਲਿ ਥਲਿ ਪੂਰ ਸੋਇ ॥

ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥

ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥

ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥

ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥

ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥

ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥

ਵੀਰਵਾਰ, ੧੧ ਅੱਸੂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੭੦੪)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement