ਅੱਜ ਦਾ ਹੁਕਮਨਾਮਾ (27 ਅਕਤੂਬਰ 2022)
Published : Oct 27, 2022, 6:59 am IST
Updated : Oct 27, 2022, 6:59 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਬਿਲਾਵਲੁ ਮਹਲਾ ੫ ॥

 

ਬਿਲਾਵਲੁ ਮਹਲਾ ੫ ॥

ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥

ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥

ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥

ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥

ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥

ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

ਵੀਰਵਾਰ, ੧੧ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੦੭)

 

ਪੰਜਾਬੀ ਵਿਆਖਿਆ :

ਬਿਲਾਵਲੁ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ । ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ । ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ।੨।੧੨।੩੦।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement