ਅੱਜ ਦਾ ਹੁਕਮਨਾਮਾ
Published : Feb 28, 2020, 7:23 am IST
Updated : Feb 28, 2020, 7:24 am IST
SHARE ARTICLE
Photo
Photo

ਬਿਲਾਵਲੁ ਮਹਲਾ ੫ ॥

ਬਿਲਾਵਲੁ ਮਹਲਾ ੫ ॥

ਰਾਖਿ ਲੀਏ ਅਪਨੇ ਜਨ ਆਪ ॥

ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥

ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥

ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥

ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥

ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

ਸ਼ੁੱਕਰਵਾਰ, ੧੬ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੨੮ ਫਰਵਰੀ, ੨੦੨੦ (ਅੰਗ: ੮੨੧)

DARBAR SAHIBPhoto

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ ੫ ॥
ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ । ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ।੧।ਰਹਾਉ।

PhotoPhoto

ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ । (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ।੧।

PhotoPhoto

ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ । ਹੇ ਨਾਨਕ! ਆਖ—ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ।੨।੫।੮੫।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement