ਅੱਜ ਦਾ ਹੁਕਮਨਾਮਾ
Published : May 28, 2020, 6:10 am IST
Updated : May 28, 2020, 6:10 am IST
SHARE ARTICLE
File Photo
File Photo

ਸੂਹੀ ਮਹਲਾ ੪ ਘਰੁ ੨

ਸੂਹੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਗੁਰਮਤਿ ਨਗਰੀ ਖੋਜਿ ਖੋਜਾਈ ॥

ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥

ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥

ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥

ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥

ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥

ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥

ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥

ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

ਵੀਰਵਾਰ, ੧੫ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੩੨)

ਸੂਹੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ।੧। ਹੇ ਭਾਈ! (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ । (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ । ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ।੧।ਰਹਾਉ।

DARBAR SAHIBDARBAR SAHIB

ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ । ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ।੨। ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ । ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ।੩। ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ।੪।੧।੫।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement