Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (28 ਨਵੰਬਰ 2023)
Published : Nov 28, 2023, 6:55 am IST
Updated : Nov 28, 2023, 6:55 am IST
SHARE ARTICLE
Sri Darbar Sahib
Sri Darbar Sahib

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

Ajj da Hukamnama Sri Darbar Sahib Today:  ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥

ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥

ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥

ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥

ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥

ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥

ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥

ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

ਮੰਗਲਵਾਰ, ੧੩ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੨੮ ਨਵੰਬਰ, ੨੦੨੩ (ਅੰਗ: ੬੫੮)

ਪੰਜਾਬੀ ਵਿਆਖਿਆ:

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ।

(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।੩।੩।
ਭਾਵ:—ਮਾਇਆ ਦਾ ਮੋਹ ਮਨੁੱਖ ਨੂੰ ਅਸਲ ਨਿਸ਼ਾਨੇ ਤੋਂ ਡੇਗ ਦੇਂਦਾ ਹੈ ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement