Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (28 ਨਵੰਬਰ 2024)
Published : Nov 28, 2024, 6:55 am IST
Updated : Nov 28, 2024, 6:55 am IST
SHARE ARTICLE
Ajj da Hukamnama Sri Darbar Sahib: ਧਨਾਸਰੀ ਮਹਲਾ ੫ ॥
Ajj da Hukamnama Sri Darbar Sahib: ਧਨਾਸਰੀ ਮਹਲਾ ੫ ॥

Ajj da Hukamnama Sri Darbar Sahib: ਧਨਾਸਰੀ ਮਹਲਾ ੫ ॥

 

Ajj da Hukamnama Sri Darbar Sahib:  ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਵੀਰਵਾਰ, ੧੩ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੮੦)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement