ਅੱਜ ਦਾ ਹੁਕਮਨਾਮਾ
Published : Jan 29, 2021, 7:07 am IST
Updated : Jan 29, 2021, 7:14 am IST
SHARE ARTICLE
Hukamnama Sahib
Hukamnama Sahib

ਬੈਰਾੜੀ ਮਹਲਾ ੪ ॥

ਬੈਰਾੜੀ ਮਹਲਾ ੪ ॥

ਹਰਿ ਜਨੁ ਰਾਮ ਨਾਮ ਗੁਨ ਗਾਵੈ ॥

ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥

darbar sahibdarbar sahib

ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥

ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥

ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਪੰਜਾਬੀ ਵਿਆਖਿਆ :

ਬੈਰਾੜੀ ਮਹਲਾ ੪ ॥

Darbar SahibDarbar Sahib

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ!

Darbar SahibDarbar Sahib

ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement