Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (30 ਨਵੰਬਰ 2023)
Published : Nov 30, 2023, 7:01 am IST
Updated : Dec 1, 2023, 6:50 am IST
SHARE ARTICLE
Sri Darbar Sahib
Sri Darbar Sahib

ਬੈਰਾੜੀ ਮਹਲਾ ੪ ॥

Ajj da Hukamnama Sri Darbar Sahib Today:  ਬੈਰਾੜੀ ਮਹਲਾ ੪ ॥

ਹਰਿ ਜਨੁ ਰਾਮ ਨਾਮ ਗੁਨ ਗਾਵੈ ॥

ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥

ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥

ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥

ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਵੀਰਵਾਰ, ੧੫ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੩੦ ਨਵੰਬਰ, ੨੦੨੩ (ਅੰਗ: ੭੧੯)

ਪੰਜਾਬੀ ਵਿਆਖਿਆ :

ਬੈਰਾੜੀ ਮਹਲਾ ੪ ॥
ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement