ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਸ਼ੁਰੂ
Published : Jan 16, 2018, 3:54 pm IST
Updated : Jan 16, 2018, 10:24 am IST
SHARE ARTICLE

ਗੁਰੂ ਨਗਰੀ ਤੋਂ ਲੰਡਨ ਜਾਣ ਤੇ ਲੰਡਨ ਤੋਂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਲਈ ਚੰਗੀ ਖ਼ਬਰ ਹੈ। ਹੁਣ ਅੰਮ੍ਰਿਤਸਰ ਤੋਂ ਲੰਡਨ ਜਾਣ ਲਈ ਪੰਜਾਬੀਆਂ ਨੂੰ ਦਿੱਲੀ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ 15 ਫਰਵਰੀ ਤੋਂ ਅੰਮ੍ਰਿਤਸਰ ਤੋਂ ਬਰਮਿੰਗਮ ਲਈ ਸਿੱਧੀ ਉਡਾਣ ਸ਼ੁਰੂ ਹੋ ਰਹੀ ਹੈ। 

ਇਹ ਫਲਾਈਟ ਹਫਤੇ ਵਿੱਚ ਦੋ ਦਿਨ ਚੱਲੇਗੀ। ਇਸ ਦਾ ਖੁਲਾਸਾ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕੀਤਾ। ਔਜਲਾ ਨੇ ਦੱਸਿਆ ਕਿ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇ ਕਿਉਂਕਿ ਲੋਕਾਂ ਨੂੰ ਅੰਮ੍ਰਿਤਸਰ ਤੋਂ ਲੰਡਨ ਜਾਣ ਲਈ ਪਹਿਲਾਂ ਦਿੱਲੀ ਜਾਣਾ ਪੈਂਦਾ ਸੀ ਤੇ ਬਾਅਦ ਵਿੱਚ ਉੱਥੋਂ ਲੰਡਨ ਲਈ ਹੋਰ ਫਲਾਈਟ ਲੈਣੀ ਪੈਂਦੀ ਸੀ।



ਉਨ੍ਹਾਂ ਦੱਸਿਆ ਕਿ ਇਹ ਫਲਾਈਟ ਹਫਤੇ ਵਿੱਚ ਦੋ ਦਿਨ ਚੱਲੇਗੀ। ਔਜਲਾ ਨੇ ਪੰਜਾਬੀਆਂ ਦੀ ਇਸ ਮੰਗ ਨੂੰ ਪੂਰਾ ਕੀਤੇ ਜਾਣ ਤੇ ਕੇਂਦਰੀ ਹਵਾਈ ਮੰਤਰੀ ਦਾ ਧੰਨਵਾਦ ਵੀ ਕੀਤਾ।

SHARE ARTICLE
Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement