ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਵਰਕਰਾਂ ਨੇ ਵੱਖ-ਵੱਖ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਈ
Published : Oct 22, 2017, 11:38 pm IST
Updated : Oct 22, 2017, 6:08 pm IST
SHARE ARTICLE

ਮਾਨਸਾ, 22 ਅਕਤੂਬਰ (ਸੁਖਜਿੰਦਰ ਸਿੱਧੂ, ਨਰੇਸ਼ ਕੁਮਾਰ) : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੱਦੇ 'ਤੇ ਮਾਨਸਾ ਕਲਾਂ ਦੇ ਵੱਖ-ਵੱਖ ਕਿਸਾਨਾਂ ਨੇ ਲਗਭਗ 24 ਏਕੜ ਪਰਾਲੀ ਨੂੰ ਅੱਗ ਲਾਈ ਤੇ ਪਰਾਲੀ ਸਾੜਨ ਸਮੇਂ ਇਕੱਠੇ ਹੋਏ ਕਿਸਾਨਾਂ ਨੇ ਰੋਸ ਜਾਹਰ ਕਰਦੇ ਹੋਏ ਗਰੀਨ ਟ੍ਰਿਬਿਊਨਲ ਅਤੇ ਕੇਂਦਰ ਤੇ ਪੰਜਾਬ ਸਰਕਾਰ ਵਿਰੁਧ ਨਾਹਰੇਬਾਜ਼ੀ ਕਰ ਕੇ ਅਪਣਾ ਗੁੱਸਾ ਜਾਹਰ ਕੀਤਾ ਅਤੇ ਮੰਗ ਕੀਤੀ ਕਿ ਜਦ ਤਕ ਗਰੀਨ ਟ੍ਰਿਬਿਊਨਲ ਦੇ ਫ਼ੈਸਲੇ ਮੁਤਾਬਕ 5 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਪਰਾਲੀ ਹਟਾਉਣ ਦਾ ਖ਼ਰਚਾ ਨਹੀਂ ਦਿਤਾ ਜਾਂਦਾ ਤਦ ਤਕ ਕਿਸਾਨਾਂ ਦੀ ਮਜਬੂਰੀ ਹੈ ਉਹ ਪਰਾਲੀ ਨੂੰ ਅੱਗ ਲਾ ਰਹੇ ਹਨ ਅਤੇ ਲਾਉਂਦੇ ਰਹਿਣਗੇ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਖ਼ਜ਼ਾਨਚੀ ਉੱਗਰ ਸਿੰਘ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਹਰ ਮੁਸ਼ਕਲ ਦੇ ਵਿਚ ਕਿਸਾਨਾਂ ਦੇ ਨਾਲ ਖੜਦੀ ਹੈ ਅਤੇ ਅੱਗੇ ਤੋਂ ਵੀ ਡਟ ਕੇ ਕਿਸਾਨਾਂ ਦੀ ਮਦਦ ਕਰਦੀ ਰਹੇਗੀ ਅਤੇ ਕਿਸੇ ਵੀ ਕਿਸਾਨ ਦਾ ਕਿਸੇ ਕਿਸਮ ਦਾ ਮਾਲੀ/ਜੁਰਮਾਨਾ ਰਾਹੀਂ ਕੋਈ ਨੁਕਸਾਨ ਨਹੀਂ ਹੋਣ ਦਿਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਹਰ ਕਿਸਾਨ ਨਾਲ ਹਰ ਮੁਸਕਿਲ ਸਮੇਂ ਮੋਢੇ ਨਾਲ ਮੋਢਾ ਲਾ ਕੇ ਖੜੇਗੀ ਭਾਵੇ ਕਿਸਾਨ ਆਗੂਆਂ ਨੂੰ ਜੇਲ੍ਹ ਵੀ ਕਿਉਂ ਨਾ ਜਾਣਾ ਪਵੇ ਪਰ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ। ਕਿਸਾਨਾਂ ਨੂੰ ਸਰਕਾਰ ਤੋਂ ਕਿਸੇ ਵੀ ਕਰਜ਼ੇ ਅਤੇ ਧਮਕੀਆਂ ਤੋਂ ਨਹੀਂ ਡਰਨਾ ਚਾਹੀਦਾ ਤੇ ਖ਼ੁਦਕੁਸ਼ੀਆਂ ਦਾ ਰਾਹ ਛੱਡ ਕੇ ਸੰਘਰਸ਼ਾਂ ਦਾ ਰਾਹ ਚੁਣਨਾ ਚਾਹੀਦਾ ਹੈ। 

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement