ਗੈਂਗਸਟਰ ਬਿਸ਼ਨੋਈ ਗਰੁੱਪ ਵੱਲੋਂ ਜਲੰਧਰ ਦੇ ਕਾਰੋਬਾਰੀ ਨੂੰ ਜਾਨੋਂ ਮਾਰਨ ਦੀ ਧਮਕੀ
Published : Feb 19, 2018, 4:41 pm IST
Updated : Feb 19, 2018, 11:11 am IST
SHARE ARTICLE

ਪੰਜਾਬ ਪੁਲਿਸ ਨੇ ਭਾਵੇਂ ਕਿ ਗੈਂਗਸਟਰਾਂ ਨੂੰ ਨਕੇਲ ਪਾਉਣ ਲਈ ਆਪਣੀ ਮੁਹਿੰਮ ਤੇਜ਼ ਕੀਤੀ ਹੋਈ ਹੈ। ਜਿਸ ਦੇ ਤਹਿਤ ਕਈ ਗੈਂਗਸਟਰਾਂ ਨੂੰ ਜਿੱਥੇ ਢੇਰ ਕੀਤਾ ਚੁੱਕਾ ਹੈ, ਉੱਥੇ ਹੀ ਕਈਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਗੈਂਗਸਟਰ ਲਾਰੇਂਸ ਬਿਸ਼ਨੋਈ ਗਰੁੱਪ ਨੇ ਜਲੰਧਰ ਦੇ ਇੱਕ ਮੋਬਾਈਲ ਕਾਰੋਬਾਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਉਸ ਕੋਲੋਂ 15 ਲੱਖ ਰੁਪਏ ਦੀ ਮੰਗ ਕੀਤੀ ਹੈ।



ਕਾਰੋਬਾਰੀ ਨੇ ਤੁਰੰਤ ਇਸ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਨੂੰ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਕਾਰੋਬਾਰੀ ਨੂੰ ਉਦੋਂ ਤੱਕ ਸੁਰੱਖਿਆ ਦੇ ਦਿੱਤੀ ਹੈ। ਜਦੋਂ ਤੱਕ ਕੇਸ ਟਰੇਸ ਨਹੀਂ ਹੋ ਜਾਂਦਾ। 


ਕਾਰੋਬਾਰੀ ਅਨੁਸਾਰ ਉਸ ਨੂੰ ਵਟਸਐਪ 'ਤੇ ਵਿਦੇਸ਼ ਦੇ ਨੰਬਰ ਤੋਂ ਫੋਨ ਆਇਆ ਸੀ ਅਤੇ ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਰਾਜਸਥਾਨ ਦੇ ਮਸ਼ਹੂਰ ਗੈਂਗਸਟਰ ਲਾਰੇਂਸ ਬਿਸ਼ਨੋਈ ਗਰੁੱਪ ਦਾ ਆਦਮੀ ਦੱਸਿਆ। ਉਸ ਨੇ ਕਿਹਾ ਕਿ ਉਹ ਉਸ ਦੇ ਕਹਿਣ 'ਤੇ ਹੀ ਫੋਨ ਕਰ ਰਿਹਾ ਹੈ ਤੇ ਨਾਲ ਹੀ ਉਸ ਨੇ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਜਾਨ ਤੋਂ ਮਾਰ ਦਿੱਤੇ ਜਾਓਗੇ। 



ਦੱਸ ਦੇਈਏ ਕਿ ਲਾਰੇਂਸ ਬਿਸ਼ਨੋਈ ਇੱਕ ਪੁਲਿਸ ਮੁਲਾਜ਼ਮ ਦਾ ਬੇਟਾ ਹੈ, ਉਸ ਨੇ ਹਾਲ ਹੀ ਵਿਚ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸਲਮਾਨ ਖ਼ਾਨ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਲਾਰੇਂਸ ਬਿਸ਼ਨੋਈ ਦੇ ਖ਼ਤਰਨਾਕ ਹੋਣ ਦਾ ਅੰਦਾਜ਼ਾ ਇਸੇ ਤੋਂ ਲਗਾਇਆ ਜਾ ਸਕਦਾ ਹੈ ਕਿ ਇੱਕ ਵਾਰ ਉਸ ਨੇ ਦੂਜੇ ਗਰੁੱਪ ਮੈਂਬਰ ਦੀ ਅਦਾਲਤ ਵਿੱਚ ਹੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।


 ਫਿਲਹਾਲ ਪੁਲਿਸ ਕਮਿਸ਼ਨਰ ਪ੍ਰਵੀਣ ਕੁਮਾਰ ਸਿਨਹਾ ਨੇ ਮਾਮਲੇ ਦੀ ਜਾਂਚ ਲਈ ਇੱਕ ਟੀਮ ਦਾ ਗਠਨ ਕਰ ਦਿੱਤਾ ਹੈ, ਜੋ ਇਸ ਮਾਮਲੇ ਦੀ ਜਾਂਚ ਕਰੇਗੀ।

SHARE ARTICLE
Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement