ਗਰੀਬ ਕਿਸਾਨ ਦੇ ਘਰ ਨੂੰ ਲਗਾਈ ਅੱਗ, ਕਾਰਨ ਬਣਿਆ ਜ਼ਮੀਨੀ ਝਗੜਾ
Published : Feb 9, 2018, 3:30 pm IST
Updated : Feb 9, 2018, 10:00 am IST
SHARE ARTICLE

ਪੁਲਿਸ ਥਾਣਾ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਸੇਦੋਗਾਜੀ ਦੇ ਗਰੀਬ ਕਿਸਾਨ ਸ਼ੁਬੇਗ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਜਾਫ਼ਰਕੋਟ ਨਾਲ ਉਨ੍ਹਾਂ ਆਪਣੀ ਪੰਜ ਏਕੜ ਜ਼ਮੀਨ ਦਾ ਸੌਦਾ 3 ਲੱਖ 85 ਹਾਜ਼ਰ ਫੀ ਏਕੜ ਦੇ ਹਿਸਾਬ ਨਾਲ ਕੀਤਾ ਸੀ। ਜਿਸ ਦਾ 2 ਲੱਖ ਰੁਪਏ ਬੇਨਾਮਾ ਅਸੀਂ ਲਿਆ ਤੇ ਬਾਕੀ ਪੈਸੇ ਬਲਵਿੰਦਰ ਸਿੰਘ ਦੇਣ ਤੋਂ ਕੰਨੀ ਕਤਰਾ ਰਿਹਾ ਸੀ, ਜਿਸ ਸੰਬੰਧੀ ਪੁਲਿਸ ਥਾਣਾ ਅਜਨਾਲਾ ਵਿਖੇ ਦਰਖਾਸਤ ਦਿੱਤੀ ਗਈ ਸੀ। 


ਜਿਸ ਦਾ ਫੈਸਲਾ 10 ਫਰਵਰੀ ਨੂੰ ਪੁਲਿਸ ਥਾਣਾ ਅਜਨਾਲਾ ਵਿਖੇ ਰੱਖਿਆ ਗਿਆ ਪਰ ਉਕਤ ਬਲਵਿੰਦਰ ਸਿੰਘ ਦੀ ਸਿਆਸੀ ਪਹੁੰਚ ਹੋਣ ਕਾਰਨ ਉਸ ਨੇ ਵੀਰਵਾਰ 200 ਬੰਦੇ ਨੂੰ ਨਾਲ ਲੈ ਕੇ ਹਥਿਆਰਾਂ ਨਾਲ ਲੈਸ ਹੋ ਕੇ ਜ਼ਮੀਨ ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਨੀਅਤ ਨਾਲ ਉਨ੍ਹਾਂ ਦੀ ਜ਼ਮੀਨ 'ਚ ਬਣੇ ਘਰ ਨੂੰ ਘੇਰਾ ਪਾ ਲਿਆ ਤੇ ਪੂਰੇ ਪਰਿਵਾਰ ਨੂੰ ਜਾਨੋ ਮਾਰਨ ਦੀ ਨੀਅਤ ਨਾਲ ਘਰ ਤੇ ਹਮਲਾ ਕਰ ਦਿਤਾ। ਇਸ ਦੌਰਾਨ ਉਨ੍ਹਾਂ ਪੂਰੇ ਪਰਿਵਾਰ ਸਮੇਤ ਗੰਨੇ ਦੇ ਖੇਤਾਂ 'ਚ ਲੁਕ ਕੇ ਆਪਣੀ ਜਾਨ ਬਚਾਈ। ਜਿਸ ਤੋਂ ਬਾਦ ਉਕਤ ਹਮਲਾਵਰਾਂ ਨੇ ਘਰ 'ਚ ਸੋਨੇ ਦੇ ਗਹਿਣੇ ਤੇ ਕੁਝ ਨਗਦੀ ਲੁੱਟਣ ਤੋਂ ਬਾਅਦ ਪੂਰੇ ਘਰ ਨੂੰ ਅੱਗ ਲਗਾ ਦਿਤੀ, ਜਿਸ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ।


 ਮੌਕੇ ਤੇ ਪੁੱਜੀ ਪੁਲਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਭੱਜ ਗਏ। ਇਸ ਮੌਕੇ ਪੁਲਸ ਨੇ ਹਮਲਾਵਰਾਂ ਦੇ ਤਿੰਨ ਮੋਟਰਸਾਈਕਲ ਕਾਬੂ ਕਰ ਲਏ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਉਕਤ ਹਮਲਾਵਰਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ । ਇਸ ਸੰਬੰਧੀ ਥਾਣਾ ਅਜਨਾਲਾ ਦੇ ਮੁੱਖ ਅਫਸਰ ਨਾਲ ਗੱਲ ਕਰਨ ਤੇ ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE
Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement