ਗੁਰੂਗ੍ਰਾਮ ਦੇ ਬਾਅਦ ਦਹਿਲੀ ਗੁਰੂਨਗਰੀ, ਗਲਾ ਵੱਢਕੇ ਕੀਤੀ ਬੱਚੇ ਦੀ ਹੱਤਿਆ
Published : Sep 12, 2017, 3:22 pm IST
Updated : Sep 12, 2017, 9:52 am IST
SHARE ARTICLE

ਅੰਮ੍ਰਿਤਸਰ: ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ 'ਚ ਬੇਰਹਿਮੀ ਨਾਲ ਕਤਲ ਕੀਤੇ ਪ੍ਰਦਿਊਮਨ ਦੇ ਕਤਲ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ, ਕਿ ਹੁਣ ਗੁਰੂ ਨਗਰੀ ਅੰਮ੍ਰਿਤਸਰ ਦੇ ਹਲਕਾ ਜੰਡਿਆਲਾ 'ਚ ਵੀ 5 ਸਾਲਾ ਬੱਚੇ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। 

ਜੰਡਿਆਲਾ ਦੇ ਪਿੰਡ ਮਲਕਪੁਰ ਵਿਚ ਸ਼ੁੱਭਪ੍ਰੀਤ ਨਾਮਕ 5 ਸਾਲਾ ਬੱਚੇ ਨੂੰ ਗਲਾ ਵੱਢ ਕੇ ਬੇਰਿਮਹੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸੋਮਵਾਰ ਸ਼ਾਮ ਸਕੂਲੋਂ ਆਉਣ ਤੋਂ ਬਾਅਦ ਹੀ ਬੱਚਾ ਲਾਪਤਾ ਸੀ। ਬੱਚੇ ਦੀ ਲਾਸ਼ ਘਰ ਤੋਂ ਕੁੱਝ ਹੀ ਦੂਰੀ 'ਤੇ ਮਿਲੀ ਹੈ। 


ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ੁੱਭਪ੍ਰੀਤ ਦਾ ਕਤਲ ਬੇਰਹਿਮੀ ਨਾਲ ਗਲਾ ਵੱਢ ਕੇ ਕੀਤਾ ਗਿਆ ਹੈ।

ਰਿਆਨ ਇੰਟਰਨੈਸ਼ਨਲ ਸਕੂਲ ਵਿਚ ਸੱਤ ਸਾਲਾ ਦੇ ਵਿਦਿਆਰਥੀ ਦੀ ਹਤਿਆ ਦੀ ਘਟਨਾ ਤੋਂ ਇਕ ਦਿਨ ਬਾਅਦ ਸਕੂਲ ਦੀ ਪ੍ਰਿੰਸੀਪਲ ਨੂੰ ਮੁਅੱਤਲ ਕਰ ਕੇ ਬਾਕੀ ਦੇ ਕਾਮਿਆਂ ਨੂੰ ਕੰਮ ਤੋਂ ਕੱਢ ਦਿਤਾ ਗਿਆ ਹੈ।


ਸਕੂਲ ਵਿਚ ਪੜ੍ਹਨ ਵਾਲੇ ਬੱਚਿਆਂ ਦੇ ਨਾਰਾਜ਼ ਮਾਪੇ ਅਤੇ ਸਥਾਨਕ ਲੋਕਾਂ ਨੇ ਸਕੂਲ ਦੇ ਬਾਹਰ ਇਕੱਠੇ ਹੋ ਕੇ ਦੋ ਘੰਟਿਆਂ ਲਈ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ। ਉਨ੍ਹਾਂ ਪੁਲਿਸ ਦੁਆਰਾ ਕੀਤੀ ਜਾ ਰਹੀ ਪੜਤਾਲ 'ਤੇ ਅਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਵਿਦਿਆਰਥੀ ਦੀ ਹੱਤਿਆ ਦੇ ਮਾਮਲੇ ਵਿਚ ਸਕੂਲ ਪ੍ਰਬੰਧਕ ਨੂੰ ਗ੍ਰਿਫਤਾਰ ਕਰਨ ਦੀ ਵੀ ਮੰਗ ਕੀਤੀ ਹੈ।

ਜ਼ਿਲ੍ਹਾ ਲੋਕ-ਸੰਪਰਕ ਅਧਿਕਾਰੀ ਆਰ.ਐਸ.ਸਾਂਗਵਾਨ ਨੇ ਦੱਸਿਆ ਕਿ ਰਿਆਨ ਇੰਟਰਨੈਸ਼ਨਲ ਸਕੂਲ ਦੇ ਪ੍ਰਬੰਧਕ ਨੇ ਪ੍ਰਿੰਸੀਪਲ ਨੀਰਜਾ ਬੱਤਰਾ ਨੂੰ ਹਟਾਉਂਦਿਆਂ, ਬਾਕੀ ਦੇ ਕਾਮਿਆਂ ਨੂੰ ਵੀ ਕੰਮ ਤੋਂ ਕੱਢ ਦਿਤਾ ਹੈ। ਬੱਸ ਕੰਡਕਟਰ ਅਸ਼ੋਕ ਕੁਆਰ ਨੇ ਦੂਜੀ ਜਮਾਤ ਦੇ ਵਿਦਿਆਰਥੀ ਨਾਲ ਬਲਾਤਕਾਰ ਤੋਂ ਬਾਅਦ ਉਸ ਨੂੰ ਗਲਾ ਘੋਟ ਕੇ ਮਾਰ ਦਿਤਾ ਸੀ। 


ਇਸ ਘਟਨਾ ਦੇ ਕੁੱਝ ਘੰਟਿਆਂ ਬਾਅਦ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਧਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਹਰਿਆਣਾ ਦੇ ਸਾਰੇ ਸਕੂਲਾਂ ਵਿਚ ਸੁਰੱਖਿਆ ਮਜ਼ਬੂਤ ਕੀਤੀ ਜਾਵੇਗੀ। ਉਨ੍ਹਾਂ ਰਾਜ ਦੇ ਸਾਰੇ ਸਕੂਲਾਂ ਵਿਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਦੇ ਹੁਕਮ ਦਿਤੇ ਹਨ।

SHARE ARTICLE
Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement