ਹਾਦਸੇ 'ਚ ਮਾਰੇ ਗਏ 8 ਨੌਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਮਿਲੇ ਬਿਕਰਮ ਮਜੀਠੀਆ
Published : Mar 10, 2018, 3:54 pm IST
Updated : Mar 10, 2018, 10:24 am IST
SHARE ARTICLE

ਛੇਹਰਟਾ : ਹਿਮਾਚਲ ਪ੍ਰਦੇਸ਼ ਵਿਖੇ ਮਨੀਕਰਨ ਸਾਹਿਬ ਤੋਂ ਪਰਤਦਿਆਂ ਇਨੋਵਾ ਕਾਰ ਦੇ ਖੱਡ ਵਿਚ ਡਿੱਗਣ ਕਾਰਨ ਪੁਲਿਸ ਥਾਣਾ ਛੇਹਰਟਾ ਅਧੀਨ ਪੈਂਦੇ ਪਿੰਡ ਕਾਲੇ ਦੇ 8 ਨੌਜਵਾਨਾਂ ਦੀ ਮੌਤ ਹੋ ਗਈ ਸੀ। ਦੁੱਖ ਦਾ ਪ੍ਰਗਟਾਵਾ ਕਰਨ ਲਈ ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪੀੜਤ ਪਰਿਵਾਰਾਂ ਦੇ ਘਰ ਪੁੱਜੇ। ਦੱਸ ਦਈਏ ਕਿ ਕੁਝ ਦਿਨ ਪਹਿਲਾ ਮਨਾਲੀ-ਚੰਡੀਗੜ੍ਹ ਕੌਮੀ ਮਾਰਗ ‘ਤੇ ਸਵਰਘਾਟ ਨਾਂ ਦੇ ਕਸਬੇ ਵਿੱਚ ਕਾਰ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ 8 ਜਣਿਆਂ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖ਼ਮੀ ਹੋਇਆ ਸੀ। 



ਮਰਨ ਵਾਲੇ ਅੰਮ੍ਰਿਤਸਰ ਦੇ ਪਿੰਡ ਕਾਲੇ ਘਾਨਪੁਰ ਦੇ ਰਹਿਣ ਵਾਲੇ ਹਨ ਜੋ ਮਨੀਕਰਨ ਸਾਹਿਬ ਦੀ ਯਾਤਰਾ ਤੋਂ ਵਾਪਸ ਘਰ ਪਰਤ ਰਹੇ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਪਹਾੜੀ ਸੜਕ ਕੰਢੇ ਲੱਗੀਆਂ ਰੋਕਾਂ (ਬੈਰੀਕੇਡਜ਼) ਨੂੰ ਤੋੜਦੀ ਹੋਈ ਹੇਠਾਂ ਜਾ ਡਿੱਗੀ। ਚਸ਼ਮਦੀਦਾਂ ਮੁਤਾਬਕ ਹਾਦਸੇ ਦਾ ਸ਼ਿਕਾਰ ਇਨੋਵਾ ਗੱਡੀ ਵਿੱਚ ਸਮਰੱਥਾ ਤੋਂ ਵੱਧ ਸਵਾਰ ਸਨ ਤੇ ਸੜਕ ਦੇ ਮੋੜ ‘ਤੇ ਆਪਣਾ ਸੰਤੁਲਨ ਗੁਆ ਬੈਠੀ। 



ਸਥਾਨਕ ਲੋਕ ਫੌਰਨ ਪੀੜਤਾਂ ਨੂੰ ਬਚਾਉਣ ਲਈ ਬਹੁੜੇ ਪਰ ਕਾਰ ਵਿੱਚੋਂ ਮੁਸਾਫਰਾਂ ਨੂੰ ਕੱਢਣ ਵਿੱਚ ਕਾਫੀ ਮੁਸ਼ਕਲ ਹੋਈ। ਜ਼ਖ਼ਮੀ ਵਿਅਕਤੀ ਨੂੰ ਨਾਲਾਗੜ੍ਹ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਆਪਸ ਵਿੱਚ ਨਜ਼ਦੀਕੀ ਰਿਸ਼ਤੇਦਾਰ ਸਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement