ਇੱਕ ਤਰਫਾ ਪਿਆਰ 'ਚ ਅੰਨ੍ਹੇ ਅਸ਼ਿਕ ਨੇ ਕੁੜੀ ਨੂੰ ਜ਼ਿੰਦਾ ਸਾੜਿਆ
Published : Dec 22, 2017, 5:00 pm IST
Updated : Dec 22, 2017, 11:30 am IST
SHARE ARTICLE

ਹੈਦਰਾਬਾਦ ਤੋਂ ਦਿਲ ਨੂੰ ਦਹਿਲਾਉਣ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ ਜਿਥੇ ਵੀਰਵਾਰ ਨੂੰ ਇੱਕ ਵਿਅਕਤੀ ਵੱਲੋਂ ਇੱਕ 24 ਸਾਲ ਦੀ ਲੜਕੀ ਨੂੰ ਸਰੇਆਮ ਅੱਗ ਲਗਾ ਦਿੱਤੀ ਗਈ।  ਜਿਸ ਤੋਂ ਬਾਅਦ ਅੱਜ ਇਲਾਜ ਉਸ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਿਕ ਮ੍ਰਿਤਕ ਲੜਕੀ ਨੂੰ ਅੱਗ ਲਗਾਉਣ ਵਾਲਾ ਵਿਅਕਤੀ ਉਸਦਾ ਸਹਿ ਕਰਮੀ ਸੀ ਅਤੇ ਉਸ ਨੂੰ ਇੱਕ ਤਰਫਾ ਪਿਆਰ ਕਰਨ ਦਾ ਦਾਵਾ ਕਰਦਿਆਂ ਬਹੁਤ ਸਮੇਂ ਤੋਂ ਉਸਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। 

,ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮ੍ਰਿਤਕਾ ਸੰਧਿਆ ਰਾਣੀ ਇਕ ਪ੍ਰਾਈਵੇਟ ਕੰਪਨੀ ਦੇ ਵਿਚ ਕੰਮ ਕਰਦੀ ਸੀ ਜਿਸ ਸਮੇਂ ਉਹ ਘਰ ਜਾ ਰਹੀ ਸੀ ਤਾਂ ਉਸ ਨੂੰ 10 ਕਿਲੋਮੀਟਰ ਤੱਕ ਉਸਦਾ ਪਿੱਛਾ ਕਰਦਾ ਹੋਇਆ ਗਿਆ ਤੇ ਉਸ ਦੇ ਉੱਤੇ ਮਿੱਟੀ ਦਾ ਤੇਲ ਪਾ ਦਿੱਤਾ ਅਤੇ ਉਸਨੂੰ ਅੱਗ ਲਗਾ ਦਿੱਤੀ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। 



 ਹਾਦਸੇ ਤੋਂ ਬਾਅਦ ਕੁਝ ਲੋਕਾਂ ਨੇ ਲੜਕੀ ਦੀਆਂ ਚੀਕਾਂ ਸੁਣੀਆਂ ਅਤੇ ਮੌਕੇ ਤੇ ਪਹੁੰਚ ਕੇ ਉਸ ਨੂੰ ਬੱਚਾਉਣ ਦੀ ਕੋਸ਼ਿਸ਼ ਕੀਤੀ ਪਰ ਜਦ ਤੱਕ ਲੋਕ ਅੱਗ ਤੇ ਕਾਬੂ ਪਾਉਂਦੇ ਹੋਏ ਉਕਤ ਪੀੜਤ ਨੂੰ ਹਸਪਤਾਲ ਪਹੁੰਚਾਇਆ ਉਦੋਂ ਤੱਕ 60 ਪ੍ਰਤੀਸ਼ਤ ਤੱਕ ਸੜ ਚੁਕੀ ਸੀ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਲਿਆ ਹੈ ਅਤੇ 307 ਦੇ ਤਹਿਤ ਮਾਮਲੈ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ ਇਸ ਪੂਰੇ ਮਾਮਲੇ ਤੇ ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤੋ ਹੈ ਅਤੇ ਇਹ ਵੀ ਨਹੀਂ ਦੱਸਿਆ ਕੋਈ ਦੀ ਲੜਕੀ ਨੂੰ ਪ੍ਰੇਸ਼ਾਨ ਕਰਦਾ ਸੀ।   



SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement