ਕੈਨੇਡੀਅਨ ਐੱਮ. ਪੀ. ਨੇ ਕਿਹਾ ਟਾਰਗੈੱਟ ਕਿਲਿੰਗ ਮਾਮਲੇ ਦੇ ਦੋਸ਼ਾਂ ਦੀ ਹੋਵੇਗੀ ਜਾਂਚ
Published : Feb 23, 2018, 12:34 pm IST
Updated : Feb 23, 2018, 7:04 am IST
SHARE ARTICLE

ਚੰਡੀਗੜ੍ਹ : ਕੈਨੇਡਾ ਦੇ ਸੰਸਦ ਮੈਂਬਰ ਰਾਜਵਿੰਦਰ ਸਿੰਘ ਗਰੇਵਾਲ ਨੇ ਪੰਜਾਬ 'ਚ ਟਾਰਗੈੱਟ ਕਿਲਿੰਗ ਮਾਮਲੇ 'ਚ ਲੱਗ ਰਹੇ ਦੋਸ਼ਾਂ ਦੀ ਕੈਨੇਡਾ ਸਰਕਾਰ ਵੱਲੋਂ ਜਾਂਚ ਦਾ ਭਰੋਸਾ ਦਿੱਤਾ ਹੈ। ਗਰੇਵਾਲ ਬੀਤੀ ਰਾਤ ਇੰਡੀਅਨ ਫੈੱਡਰੇਸ਼ਨ ਆਫ ਯੂਨਾਈਟਿਡ ਨੇਸ਼ਨਜ਼ ਐਸੋਸੀਏਸ਼ਨ ਵਲੋਂ ਉਨ੍ਹਾਂ ਦੇ ਸਨਮਾਨ 'ਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਗੱਲਬਾਤ ਕਰ ਰਹੇ ਸਨ।



ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਨੇਡਾ ਦੀ ਧਰਤੀ ਨੂੰ ਵੱਖਵਾਦੀ ਤਾਕਤਾਂ ਵਲੋਂ ਭਾਰਤ 'ਚ ਖਾਸ ਕਰਕੇ ਪੰਜਾਬ 'ਚ ਅਸ਼ਾਂਤੀ ਫੈਲਾਉਣ ਦੀਆਂ ਸ਼ੰਕਾਵਾਂ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਗੰਭੀਰਤਾ ਨਾਲ ਲਏ ਜਾਣ ਅਤੇ ਜਾਂਚ ਦਾ ਭਰੋਸਾ ਦਿੱਤਾ ਹੈ। 


ਇਸ ਲਈ ਇਸ ਮੁੱਦੇ 'ਤੇ ਹੋਰ ਜ਼ਿਆਦਾ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਯੂਨਾਈਟਿਡ ਇੰਡੀਆ ਦੀ ਨੀਤੀ 'ਤੇ ਕਾਇਮ ਹੈ ਅਤੇ ਉਥੇ ਦੀ ਸਰਕਾਰ ਭਾਰਤ ਦੇ ਨਾਲ ਵਪਾਰਕ ਸਮੇਤ ਹੋਰਨਾਂ ਖੇਤਰਾਂ 'ਚ ਸਹਿਯੋਗ ਦੀ ਚਾਹਵਾਨ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਦਾ ਜਨਮ ਕੈਨੇਡਾ 'ਚ ਹੋਇਆ ਹੈ ਪਰ ਉਨ੍ਹਾਂ ਦਾ ਆਪਣੇ ਮਾਤਾ-ਪਿਤਾ ਦੇ ਜਨਮ ਸਥਾਨ ਪੰਜਾਬ ਨਾਲ ਡੂੰਘਾ ਭਾਵਨਾਤਮਕ ਰਿਸ਼ਤਾ ਹੈ।

SHARE ARTICLE
Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement