ਕੈਪਟਨ ਅਮਰਿੰਦਰ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਨੂੰ ਤਨਖਾਹ ਦਾ ਇਨਕਮ ਟੈਕਸ ਆਪਣੇ ਆਪ ਭਰਨ ਦਾ ਸੁਝਾਅ
Published : Feb 6, 2018, 10:52 am IST
Updated : Feb 6, 2018, 6:42 am IST
SHARE ARTICLE

ਪੰਜਾਬ ਸਰਕਾਰ ਵਿਚ ਚੱਲ ਰਹੇ ਗੰਭੀਰ ਵਿੱਤੀ ਸੰਕਟ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੇ ਮੰਤਰੀਆਂ ਤੇ ਵਿਧਾਇਕਾਂ ਸਣੇ ਸਾਰੇ ਚੁਣੇ ਨੁਮਾਇੰਦਿਆਂ ਨੂੰ ਆਪਣਾ ਇਨਕਮ ਟੈਕਸ ਖੁਦ ਭਰਨ ਦਾ ਸੁਝਾਅ ਦਿੱਤਾ ਹੈ। ਇਸ ਸਮੇਂ ਇਨਕਮ ਟੈਕਸ ਦਾ ਭੁਗਤਾਨ ਸਰਕਾਰ ਵਲੋਂ ਕੀਤਾ ਜਾਂਦਾ ਹੈ, ਜਿਸ ਕਾਰਨ ਸਰਕਾਰੀ ਖਜ਼ਾਨੇ 'ਤੇ ਅਸਰ ਪੈ ਰਿਹਾ ਹੈ।


ਮੁੱਖ ਮੰਤਰੀ ਨੇ ਸਣੇ ਆਪਣੇ ਸਾਰੇ ਚੁਣੇ ਨੁਮਾਇੰਦਿਆਂ ਨੂੰ ਆਪਣੀ ਮਰਜ਼ੀ ਨਾਲ ਇਨਕਮ ਟੈਕਸ ਦੇਣ ਦੀ ਤਜਵੀਜ਼ ਪੇਸ਼ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਸੂਬਾ ਹੈ, ਜਿਥੇ ਸਰਕਾਰ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਇਨਕਮ ਟੈਕਸ ਸਰਕਾਰ ਵਲੋਂ ਦੇਣ ਦੀ ਪ੍ਰਣਾਲੀ ਪ੍ਰਚਲਿਤ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 11.08 ਕਰੋੜ ਦੇ ਟੈਕਸ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਵਿੱਤੀ ਪ੍ਰਬੰਧਨ ਬਾਰੇ ਕੈਬਨਿਟ ਸਬ-ਕਮੇਟੀ ਦੀ ਬੈਠਕ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਕਿਹਾ ਕਿ ਵਿਧਾਇਕਾਂ ਦੇ ਇਨਕਮ ਟੈਕਸ ਦਾ ਭੁਗਤਾਨ 10.72 ਕਰੋੜ ਰੁਪਏ ਬਣਦਾ ਹੈ, ਜਦੋਂਕਿ ਬਾਕੀ ਭੁਗਤਾਨ ਮੰਤਰੀਆਂ ਦਾ ਹੈ।


ਇਸਨੂੰ ਵੇਖਦਿਆਂ ਮੁੱਖ ਮੰਤਰੀ ਨੇ ਸਾਰੇ ਚੁਣੇ ਨੁਮਾਇੰਦਿਆਂ 'ਤੇ ਉਕਤ ਤਜਵੀਜ਼ ਲਾਗੂ ਕਰਨ ਦੀ ਗੱਲ ਕਹੀ ਹੈ। ਜੇਕਰ ਇਹ ਸੁਝਾਅ ਲਾਗੂ ਹੁੰਦਾ ਹੈ ਤਾਂ ਇਸ ਨਾਲ ਸਾਰੀ ਰਕਮ ਦੀ ਬਚਤ ਹੋਵੇਗੀ ਤੇ ਉਸ ਪੈਸੇ ਦੀ ਵਰਤੋਂ ਸੂਬੇ ਦੇ ਵਿਕਾਸ ਕਾਰਜਾਂ ਵਿਚ ਕੀਤੀ ਜਾ ਸਕੇਗੀ। 


ਮੁੱਖ ਮੰਤਰੀ ਨੇ ਬੈਠਕ ਵਿਚ ਕਿਹਾ ਕਿ ਸਾਬਕਾ ਸਰਕਾਰ ਦੀਆਂ ਗਲਤਨੀਤੀਆਂ ਕਾਰਨ ਪੰਜਾਬ ਆਰਥਿਕ ਸੰਕਟ ਦੇ ਦੌਰ ਵਿਚੋਂ ਲੰਘ ਰਿਹਾ ਹੈ ਤੇ ਸੂਬੇ 'ਤੇ ਕਰਜ਼ੇ ਦਾ ਬੋਝ ਕਾਫੀ ਵੱਧ ਚੁੱਕਾ ਹੈ। ਇਸ ਲਈ ਸੂਬਾ ਸਰਕਾਰ ਬਚਤ ਨੂੰ ਵਧਾਉਣ ਲਈ ਹੀ ਅਜਿਹਾ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਅਮੀਰ ਕਿਸਾਨਾਂ ਤੇ ਪਾਰਟੀ ਦੇ ਸਾਥੀਆਂ ਨੂੰ ਮੁਫਤ ਬਿਜਲੀ ਸਬਸਿਡੀ ਛੱਡਣ ਦਾ ਵੀ ਸੁਝਾਅ ਦਿੱਤਾ ਸੀ। ਮੁੱਖ ਮੰਤਰੀ ਨੇ ਖੁਦ ਸਬਸਿਡੀ ਲੈਣੀ ਛੱਡ ਦਿੱਤੀ ਸੀ।

SHARE ARTICLE
Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement