ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਚੰਗੀ ਨਸਲ ਦੇ ਪਸ਼ੂਆਂ ਦਾ ਸਾਮਨ ਮੰਗਵਾਇਆ ਬ੍ਰਾਜੀਲ ਤੋਂ - ਬ੍ਰਹਮ ਮਹਿੰਦਰਾ
Published : Oct 24, 2017, 11:46 am IST
Updated : Oct 24, 2017, 6:16 am IST
SHARE ARTICLE

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੀ ਨਸਲ 'ਚ ਸੁਧਾਰ ਕਰਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਚੰਗੀ ਨਸਲ ਦੇ ਪਸ਼ੂਆਂ ਦਾ ਸਾਮਨ ਬ੍ਰਾਜੀਲ ਤੋਂ ਮੰਗਵਾਇਆ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਕਲਿਆਣ ਦੇ ਸੰਤ ਬਾਬਾ ਕ੍ਰਿਪਾਲ ਸਿੰਘ ਸਟੇਡੀਅਮ ਵਿਖੇ ਦੋ ਰੋਜ਼ਾ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਪਸ਼ੂਧੰਨ ਮੇਲਾ ਅਤੇ ਦੁੱਧ ਚੁਆਈ ਦੇ ਮੁਕਾਬਲਿਆਂ ਦਾ ਉਦਘਾਟਨ ਕਰਨ ਉਪਰੰਤ ਪਸ਼ੂ ਮੇਲੇ ਵਿੱਚ ਪੁੱਜੇ ਵੱਡੀ ਗਿਣਤੀ ਵਿੱਚ ਪਸ਼ੂ ਪਾਲਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਮਹਿੰਦਰਾ ਨੇ ਕਿਹਾ ਕਿ ਪਸ਼ੂਧੰਨ ਕਿਸੇ ਵੀ ਦੇਸ਼ ਜਾਂ ਸੂਬੇ ਦਾ ਵੱਡਾ ਸਰਮਾਇਆ ਹੰਦਾ ਹੈ। ਉਹਨਾਂ ਕਿਹਾ ਕਿ ਪਸ਼ੂ ਪਾਲਣ ਵਰਗੇ ਸਹਾਇਕ ਧੰਦਿਆਂ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਬੜੀ ਗੰਭੀਰਤਾਂ ਨਾਲ ਉਪਰਾਲੇ ਕਰ ਰਹੀ ਹੈ। 


ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਵਾਇਤੀ ਫਸਲਾਂ ਦੀ ਕਾਸ਼ਤ ਦੇ ਨਾਲ-ਨਾਲ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਪਸ਼ੂ, ਮੁਰਗੀ, ਮੱਛੀ, ਸੂਰ ਤੇ ਸ਼ਹਿਦ ਦੀਆਂ ਮੱਖੀਆਂ ਪਾਲਣ ਵਰਗੇ ਸਹਾਇਕ ਧੰਦੇ ਵੀ ਅਪਨਾਉਣ।ਸ਼੍ਰੀ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਪਸ਼ੂ ਪਾਲਕਾਂ ਦੇ ਕਿੱਤੇ ਹੋਰ ਮਜਬੂਤ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬਾ ਪੱਧਰੀ ਪਸ਼ੂਧੰਨ ਮੇਲਾ 1 ਤੋਂ 5 ਦਸੰਬਰ ਤੱਕ ਪਟਿਆਲਾ ਜ਼ਿਲ੍ਹੇ ਦੇ ਪਿੰਡ ਜਾਲ੍ਹਾਂ ਵਿਖੇ ਲਗਾਉਣ ਦਾ ਫੈਸਲਾ ਕੀਤਾ ਹੈ। 

ਜਿਥੇ ਜੇਤੂ ਪਸ਼ੂਆਂ ਦੇ ਮਾਲਕਾਂ ਨੂੰ ਸਵਾ ਕਰੋੜ ਦੇ ਇਨਾਮ ਵੰਡੇ ਜਾਣਗੇ। ਸ਼੍ਰੀ ਮਹਿੰਦਰਾ ਨੇ ਕਿਹਾ ਕਿ ਕਲਿਆਣ ਵਿਖੇ ਲੱਗੇ ਪਸ਼ੂਧਨ ਮੇਲੇ ਵਿੱਚ ਜੇਤੂ ਰਹਿਣ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ 7 ਲੱਖ ਰੁਪਏ ਦੇ ਨਗਦ ਇਨਾਮ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਜਾਵੇਗੀ। ਇਸ ਮੌਕੇ ਸ਼੍ਰੀ ਮਹਿੰਦਰਾ ਮੇਲੇ ਦਾ ਗੇੜਾ ਲਗਾ ਕੇ ਪਸ਼ੂ ਪਾਲਕਾਂ ਨੂੰ ਵੀ ਮਿਲੇ ਅਤੇ ਜਸਬੀਰ ਸਿੰਘ ਦੇ ਅਖਾੜੇ ਵੱਲੋਂ ਗੱਤਕੇ ਦੀ ਸ਼ਾਨਦਾਰ ਪੇਸ਼ਕਾਰੀ ਕਰਨ ਬਦਲੇ ਸ਼੍ਰੀ ਮਹਿੰਦਰਾ ਨੇ ਗੱਤਕਾ ਪਾਰਟੀ ਨੂੰ 11 ਹਜਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement