ਕੁੱਟਮਾਰ ਕਰ ਕੇ 30 ਵਿਅਕਤੀਆਂ ਨੇ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਤੋਂ ਖੋਹੇ 25 ਹਜ਼ਾਰ ਰੁਪਏ
Published : Sep 11, 2017, 6:14 pm IST
Updated : Sep 11, 2017, 12:44 pm IST
SHARE ARTICLE

ਖੰਨੇ ਸ਼ਹਿਰ 'ਚ ਰਾਤ ਤਕਰੀਬਨ 8 ਵਜੇ ਦੇ ਕਰੀਬ ਸ਼ਰਾਬ ਦੇ ਠੇਕੇਦਾਰਾਂ ਦੇ ਕਰਿੰਦਿਆਂ ਤੋਂ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ 30 ਦੇ ਕਰੀਬ ਹਮਲਾਵਰਾਂ ਵੱਲੋਂ ਹਮਲਾ ਕਰਕੇ 25 ਹਜ਼ਾਰ ਰੁਪਏ ਖੋ ਲਏ ਗਏ । ਉਸ ਵਕਤ ਠੇਕੇ ਉੱਤੇ ਮੋਜੂਦ ਤਿੰਨ ਮੁਲਾਜ਼ਮ ਸਨ ਜਿਨ੍ਹਾਂ ਵਿਚੋਂ 2 ਵਿਅਕਤੀਆਂ ਨੇ ਖੇਤਾਂ ਵਿਚ ਭੱਜ ਕੇ ਆਪਣੀ ਜਾਨ ਬਚਾਈ ਅਤੇ ਹਮਲਾਵਰਾਂ ਵੱਲੋਂ ਡਰਾਇਵਰ ਨੂੰ ਜਖਮੀ ਕਰ ਦਿੱਤਾ ਗਿਆ। ਜਿਸ ਨੂੰ ਖੰਨਾ ਦੇ ਸਰਕਾਰੀ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਵਿਚ ਜੇਰੇ ਇਲਾਜ਼ ਹੈ।

ਜਾਣਕਾਰੀ ਦਿੰਦੇ ਹੋਏ ਠੇਕੇਦਾਰਾਂ ਦੇ ਜ਼ਖਮੀ ਡਰਾਇਵਰ ਬਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਅਤੇ ਉਸ ਨਾਲ 2 ਹੋਰ ਵਿਅਕਤੀ ਪਿੰਡ ਬਘੋਰ ਪੇਮੈਂਟ ਇੱਕਠੀ ਕਰਨ ਪਹੁੰਚੇ ਤਾਂ ਠੇਕੇ ਤੇ ਪਹਿਲਾਂ ਹੀ ਤਾਘ ਵਿੱਚ ਬੈਠੇ 30 ਦੇ ਕਰੀਬ ਅਣਪਛਾਤੇ ਵਿਅਕਤੀ, ਜੋ ਤਿੰਨ ਗੱਡੀਆਂ ਅਤੇ ਅੱਠ ਦੇ ਕਰੀਬ ਮੋਟਰ ਸਾਇਕਲਾਂ ਤੇ ਆਏ ਸਨ। ਉਨ੍ਹਾਂ ਵੱਲੋਂ ਸਾਡੇ ਤੇ ਹਮਲਾ ਕਰ ਦਿੱਤਾ ਗਿਆ। 


 2 ਵਿਅਕਤੀਆਂ ਵੱਲੋਂ ਖੇਤਾਂ ਵਿੱਚ ਭੱਜ ਕੇ ਆਪਣੀ ਜਾਣ ਬਚਾਈ ਗਈ ਅਤੇ ਜਦੋਂ ਮੈਂ ਭੱਜਣ ਲੱਗਿਆਂ ਤਾਂ ਉਨ੍ਹਾਂ ਨੇ ਮੇਰੇ ਨਾਲ ਕੁੱਟ ਮਾਰ ਕੀਤੀ ਅਤੇ ਮੇਰੇ ਸਿਰ ਤੇ ਕਿਸੇ ਹਥਿਆਰ ਨਾਲ ਹਮਲਾ ਕਰਕੇ 25 ਹਜ਼ਾਰ ਲੁੱਟ ਕੇ ਲੈ ਗਏ।ਇਸ ਸਬੰਧੀ ਜਦੋਂ ਐਸ.ਐਚ ਓ ਵਿਨੋਦ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। 

ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਫੜ੍ਹ ਲਿਆ ਜਾਵੇਗਾ।ਪੁਲੀਸ ਵੱਲੋਂ ਇਸ ਤਰ੍ਹਾਂ ਦੇ ਬਿਆਨ ਦੇਣਾ ਕਿ ਅਸੀਂ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੇ ਹਾਂ ਜਾਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਪਰ ਖੰਨੇ ਵਿੱਚ ਕ੍ਰਾਈਮ ਜਿਉਂ ਦਾ ਤਿਉਂ ਬਣਿਆ ਹੋਇਆ ਹੈ ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement