ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਵਰਤੇ ਜਾ ਰਹੇ ਹਨ ਪਲਾਸਟਿਕ ਦੇ ਲਿਫ਼ਾਫੇ
Published : Dec 20, 2017, 11:18 pm IST
Updated : Dec 20, 2017, 5:48 pm IST
SHARE ARTICLE

ਜ਼ੀਰਕਪੁਰ, 20 ਦਸੰਬਰ (ਐੱਸ ਅਗਨੀਹੋਤਰੀ) : ਸਰਕਾਰ ਅਤੇ ਹਾਈਕੋਰਟ ਵਲੋਂ ਪਲਾਸਟਿਕ ਦੇ ਲਿਫਾਫਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਬਾਵਜੂਦ ਜ਼ੀਰਕਪੁਰ ਖੇਤਰ ਵਿਚ ਸ਼ਰੇਆਮ ਇਨ੍ਹਾਂ ਲਿਫਾਫਿਆਂ ਦੀ ਧੜੱਲੇ ਨਾਲ ਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਹਾਲਤ ਇਹ ਹੈ ਕਿ ਖੇਤਰ ਦੀਆਂ ਹਰ ਛੋÎਟੀਆਂ-ਵੱਡੀਆਂ ਦੁਕਾਨਾਂ 'ਤੇ ਪਲਾਸਟਿਕ ਦੇ ਲਿਫਾਫਿਆਂ ਵਿਚ ਹੀ ਸਮਾਨ ਮਿਲ ਰਿਹਾ ਹੈ।ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਨਗਰ ਕੌਂਸਲ, ਐਸਡੀਐਮ, ਪ੍ਰਦੂਸ਼ਣ ਕੰਟਰੋਲ ਦੇ ਅਧਿਕਾਰੀ, ਤਹਿਸੀਲਦਾਰਾਂ ਅਤੇ ਹੋਰਨਾਂ ਸਰਕਾਰੀ ਅਦਾਰਿਆਂ ਨੂੰ ਹਦਾਇਤਾਂ ਦਿਤਿਆਂ ਗਈਆਂ ਹਨ ਕਿ ਲਗਾਤਾਰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਪਾਬੰਧੀ ਲਗਾਉਣ ਸਬੰਧੀ ਦੁਕਾਨਾਂ ਅਤੇ ਦੂਜੇ ਅਦਾਰਿਆਂ ਦੀ ਚੈਕਿੰਗ ਕਰਨ ਅਤੇ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁਧ ਕਾਰਵਾਈ ਕਰਨ। ਇਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਮੇਂ ਸਮੇਂ ਸਿਰ ਹਦਾਇਤਾਂ ਨਾ ਪਾਲਣ ਕਰਨ ਵਾਲਿਆਂ ਦਾ ਚਲਾਨ ਕਰਨ ਤਾਂਕਿ ਬਾਕੀ ਦੁਕਾਨਦਾਰਾਂ ਵਿਚ ਵੀ ਇਸਦਾ ਭੈਅ ਬਣਿਆ ਰਹੇ। ਜਾਣਕਾਰੀ ਮੁਤਾਬਕ ਇਨ੍ਹਾਂ ਅਧਿਕਾਰੀਆਂ ਵਲੋਂ ਕੁਝ ਸਮਾਂ ਤਾਂ ਸਖਤੀ ਬਰਤੀ ਗਈ ਅਤੇ ਚਲਾਨ ਕੀਤੇ ਗਏ ਪਰ ਹੁਣ ਇਹ ਕਾਰਵਾਈ ਕੇਵਲ ਕਾਗਜਾਂ ਤਕ ਹੀ ਸੀਮਿਤ ਰਹਿ ਗਈ ਹੈ।


ਜਾਣਕਾਰੀ ਅਨੁਸਾਰ ਜ਼ੀਰਕਪੁਰ ਅਤੇ ਬਲਟਾਣਾ ਦੀ ਮੇਨ ਮਾਰਕੀਟ ਤੋਂ ਇਲਾਵਾ ਹਰਮਿਲਾਪ ਨਗਰ, ਢਕੋਲੀ ਅਤੇ ਵੀਆਈਪੀ ਰੋੜ ਤੇ ਬਣੇ ਬਜ਼ਾਰਾ ਵਿਚ ਖੁੱਲੇਆਮ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਹੋ ਰਹੀ ਹੈ ਅਤੇ ਛੋਟੀ ਤੋਂ ਛੋਟੀ ਚੀਜ਼ ਲਈ ਵੀ ਇਨ੍ਹਾਂ ਪਲਾਸਟਿਕ ਦੇ ਲਿਫਾਫਿਆਂ ਨੂੰ ਵਰਤਿਆਂ ਜਾ ਰਿਹਾ ਹੈ, ਇਸੇ ਤਰਾਂ ਸਹਿਰ ਵਿਚ ਸਥਿਤ ਸਬਜ਼ੀ ਮੰਡੀਆਂ ਵਿਚ ਵੀ ਦੁਕਾਨਦਾਰ ਸਬਜ਼ੀ ਅਤੇ ਫਲ ਦੇਣ ਲਈ ਇਨ੍ਹਾਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਦੇ ਵੇਖੇ ਜਾ ਸਕਦੇ ਹਨ। ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਣ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ। ਪਲਾਸਟਿਕ ਦੇ ਲਿਫਾਫਿਆਂ ਕਾਰਨ ਸੀਵਰੇਜ਼ ਲਾਈਨਾਂ ਬਲਾਕ ਹੋ ਜਾਂਦੀਆਂ ਹਨ ਅਤੇ ਥਾਂ ਥਾਂ ਤੇ ਗੰਦਗੀ ਫੈਲ ਜਾਂਦੀ ਹੈ। ਗੰਦਗੀ ਦੇ ਢੇਰਾਂ ਤੇ ਅਵਾਰਾ ਪਸ਼ੂ ਮੁੰਹ ਮਾਰਦੇ ਰਹਿੰਦੇ ਹਨ ਅਤੇ ਪਲਾਸਟਿਕ ਦੇ ਲਿਫਾਫਿਆਂ ਵਿਚ ਪਏ ਖਾਣ ਦੇ ਸਮਾਨ ਨੂੰ ਉਹ ਲਫਾਫਿਆਂ ਸਣੇ ਹੀ ਖਾ ਜਾਂਦੇ ਹਨ ਜਿਸ ਕਾਰਨ ਪਸ਼ੂਆਂ ਦੀ ਮੌਤ ਵੀ ਹੋ ਜਾਂਦੀ ਹੈ।ਖੇਤਰ ਦੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਖੇਤਰ ਦੀਆਂ ਰੈਜੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਬਾਰੇ ਇਕ ਮੁਹਿਮ ਚਲਾ ਕੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਾਤਾਵਰਣ ਸਾਫ਼-ਸੁਥਰਾ ਬਣਿਅਹ ਰਹਿ ਸਕੇ ਅਤੇ ਸੀਵਰੇਜ ਦੀਆਂ ਲਾਈਨਾਂ ਵੀ ਬਲਾਕ ਨਾ ਹੋ ਸਕਣ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement