ਰਜਿੰਦਰਾ ਹਸਪਤਾਲ 'ਚ ਨਰਸਿੰਗ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਲਾਇਆ ਧਰਨਾ
Published : Mar 4, 2018, 12:16 pm IST
Updated : Mar 4, 2018, 6:46 am IST
SHARE ARTICLE

ਪਟਿਆਲਾ : ਨਰਸਿੰਗ ਅਤੇ ਐਨਸਿਲਰੀ ਸਟਾਫ ਨੇ ਪ੍ਰਧਾਨ ਕਰਮਜੀਤ ਕੌਰ ਔਲਖ ਦੀ ਅਗਵਾਈ ਹੇਠ ਮੰਗਾਂ ਲਈ ਰਜਿੰਦਰਾ ਹਸਪਤਾਲ ਵਿਖੇ ਧਰਨਾ ਲਾਇਆ। ਇਸ ਧਰਨੇ ਨੂੰ ਪ੍ਰਧਾਨ ਕਰਮਜੀਤ ਕੌਰ ਔਲਖ ਨੇ ਸੰਬੋਧਨ ਕਰਦੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਤੋਂ ਪਹਿਲਾਂ ਸਾਡੇ ਸਟਾਫ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਐਨਸਿਲਰੀ ਅਤੇ ਨਰਸਿੰਗ ਸਟਾਫ ਨੂੰ ਪਹਿਲੇ ਸੈਸ਼ਨ ਵਿਚ ਹੀ ਰੈਗੂਲਰ ਕੀਤਾ ਜਾਵੇਗਾ ਪਰ ਕਾਂਗਰਸ ਸਰਕਾਰ ਨੂੰ ਆਏ ਇੱਕ ਸਾਲ ਦਾ ਸਮਾਂ ਹੋ ਗਿਆ ਹੈ। ਪਰ ਅਜੇ ਤੱਕ ਸਾਰੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ।



ਇਸ ਸਮੇਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜੇਸ਼ ਕੁਮਾਰ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਅਸੀਂ 20-25 ਵਾਰ ਮਿਲ ਚੁੱਕੇ ਹਾਂ ਪਰ ਸਾਡੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ ਇਸ ਲਈ ਸਾਡੀ ਐਸੋਸੀਏਸ਼ਨ ਨੇ ਅੱਜ ਸਰਕਾਰ ਦੇ ਰਵੱਈਏ ਤੋਂ ਅੱਕ ਕੇ ਇਹ ਫੈਸਲਾ ਲਿਆ ਕਿ 13 ਮਾਰਚ ਨੂੰ ਨਰਸਿੰਗ ਅਤੇ ਐਨਸਿਲਰੀ ਸਟਾਫ ਰਾਜਿੰਦਰਾ ਹਸਪਤਾਲ ਮੈਡੀਕਲ ਕਾਲਜ ਟੀ. ਬੀ. ਹਸਪਤਾਲ ਪਟਿਆਲਾ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਸਾਰੇ ਕੰਟਰੈਕਟ ਮੁਲਾਜ਼ਮ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਉ ਕਰਨਗੇ। ਇਸ ਦਿਨ ਕੋਈ ਕਰਮਚਾਰੀ ਆਪਣੀ ਡਿਊਟੀ ਨਹੀਂ ਕਰੇਗਾ।



ਅਮਨਦੀਪ ਕੌਰ ਸੰਧੂ ਵਾਈਸ ਪ੍ਰਧਾਨ ਨੇ ਕਿਹਾ ਕਿ ਅਸੀਂ ਸਿਰਫ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੰਘਰਸ਼ ਕਰ ਰਹੇ ਹਾਂ। ਜੇਕਰ 13 ਮਾਰਚ ਤੋਂ ਪਹਿਲਾਂ ਸਰਕਾਰ ਵੱਲੋਂ ਸਾਨੂੰ ਪੈਨਲ ਮੀਟਿੰਗ ਨਹੀਂ ਦਿੱਤੀ ਜਾਂਦੀ ਤਾਂ 13 ਨੂੰ ਅਸੀਂ ਕੁਝ ਵੀ ਕਰ ਸਕਦੇ ਹਾਂ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਸਿਹਤ ਮੰਤਰੀ ਅਤੇ ਉੱਚ ਅਧਿਕਾਰੀਆਂ ਦੀ ਹੋਵੇਗੀ। ਇਸ ਸਮੇਂ ਸੰਦੀਪ ਕੌਰ ਬਰਨਾਲਾ ਚੇਅਰਪਰਸਨ, ਪ੍ਰਦੀਪ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement