'ਰੋਜ਼ਾਨਾ ਸਪੋਕਸਮੈਨ' ਵਿਚ ਪ੍ਰਕਾਸ਼ਤ ਹੋਈ ਖ਼ਬਰ ਦਾ ਅਸਰ "ਜਲ੍ਹਿਆਂ ਵਾਲਾ ਬਾਗ਼ ਦੇ ਬੋਰਡ 'ਤੇ ਪੰਜਾਬੀ ਸੱਭ ਤੋਂ ਉਪਰ ਲਿਖੀ"
Published : Jan 28, 2018, 1:44 am IST
Updated : Jan 27, 2018, 8:14 pm IST
SHARE ARTICLE

ਹਰੀਕੇ ਪੱਤਣ/ਸਰਹਾਲੀ ਕਲਾਂ, 27 ਜਨਵਰੀ (ਬਲਦੇਵ ਸਿੰਘ ਸੰਧੂ ਕਿਰਤੋਵਾਲ): ਪੰਜਾਬ ਵਿਚ ਪੰਜਾਬੀ ਭਾਸ਼ਾ ਨੂੰ ਨੈਸ਼ਨਲ ਹਾਈਵੇ ਦੇ ਕਿਲੋਮੀਟਰਾਂ ਬੋਰਡਾਂ ਅਤੇ ਹੋਰ ਪੰਜਾਬ ਵਿਚ ਲੱਗੇ ਬੋਰਡਾਂ ਤੇ ਅੰਗਰੇਜ਼ੀ ਨੂੰ ਸੱਭ ਤੋਂ ਉਪਰ ਅਤੇ ਦੂਜੇ ਨੰਬਰ ਤੇ ਹਿੰਦੀ ਅਤੇ ਪੰਜਾਬੀ ਭਾਸ਼ਾ ਨੂੰ ਤੀਜੇ ਨੰਬਰ ਤੇ ਪੰਜਾਬੀ ਭਾਸ਼ਾ ਲਿਖੇ ਜਾਣ ਕਾਰਨ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਪੰਜਾਬੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਇਸ ਸਬੰਧੀ ਪੰਜਾਬ ਦੇ ਲੋਕਾਂ ਵਿਚ ਬਹੁਤ ਜ਼ਿਆਦਾ ਗੁੱਸਾ ਸੀ। ਇਸ ਗੁੱਸੇ ਵਿਚ ਆਏ ਆਮ ਲੋਕਾਂ ਨੇ ਕਈ ਥਾਵਾਂ 'ਤੇ ਅੰਗਰੇਜ਼ੀ ਭਾਸ਼ਾ ਨੂੰ ਪਹਿਲੇ ਸਥਾਨ 'ਤੇ ਲਿਖੇ ਬੋਰਡਾਂ ਉਪਰ ਕਾਲਖ ਵੀ ਪੋਥ ਦਿਤੀ ਸੀ ਜਿਸ ਕਾਰਨ ਉਨ੍ਹਾਂ ਉਪਰ ਪੁਲਿਸ ਕੇਸ ਵੀ ਦਰਜ ਕੀਤੇ ਗਏ ਸੀ ਪਰ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਪਿਛੇ ਨਹੀਂ ਹਟੇ। 


ਪੰਜਾਬੀ ਮਾਂ ਬੋਲੀ ਦਾ ਮੁੱਦਾ 'ਰੋਜ਼ਾਨਾ ਸਪੋਕਸਮੈਨ' ਵਲੋਂ ਚੁਕਿਆ ਗਿਆ ਸੀ ਅਤੇ ਖ਼ਬਰਾਂ ਪ੍ਰਕਾਸ਼ਤ ਕੀਤੀਆਂ ਗਈਆਂ ਸਨ ਜਿਸ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਹਰਕਤ ਵਿਚ ਆਇਆ ਅਤੇ ਇਹ ਨੈਸ਼ਨਲ ਹਾਈਵੇ ਅਤੇ ਹੋਰ ਥਾਵਾਂ 'ਤੇ ਅੰਗਰੇਜ਼ੀ ਵਿਚ ਲਿਖੇ ਬੋਰਡਾਂ ਦੀ ਸੁਧਾਈ ਕਰ ਕੇ ਪੰਜਾਬੀ ਮਾਂ ਬੋਲੀ ਨੂੰ ਪਹਿਲੇ ਨੰਬਰ 'ਤੇ ਲਿਖਿਆ ਜਾ ਰਿਹਾ ਹੈ। ਇਸੇ ਤਰ੍ਹਾਂ ਜਲਿਆਂ ਵਾਲੇ ਬਾਗ਼ ਸ੍ਰੀ ਅੰਮ੍ਰਿਤਸਰ ਵਿਖੇ ਲੱਗੇ ਬੋਰਡ ਉਪਰ ਪੰਜਾਬੀ ਨੂੰ ਤੀਸਰੇ ਸਥਾਨ ਲਿਖਿਆ ਗਿਆ ਸੀ। ਜਿਸ ਦਾ ਮੁੱਦਾ ਰੋਜ਼ਾਨਾ ਸਪੋਕਸਮੈਨ ਨੇ ਚੁਕਿਆ ਸੀ, ਜਿਸ ਸਦਕਾ ਹੁਣ ਜਲਿਆਂ ਵਾਲੇ ਬਾਗ਼ ਦੇ ਬੋਰਡ ਦੀ ਸੁਧਾਈ ਕੀਤੀ ਗਈ ਹੈ। ਇਸ ਨਾਲ ਪੂਰੇ ਪੰਜਾਬ ਦੇ ਲੋਕਾਂ ਵਿਚ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਪੰਜਾਬੀਆਂ ਵਿਚ ਬਹੁਤ ਜ਼ਿਆਦਾ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।    (ਸੰਧੂ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement