ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਦਿਹਾਂਤ
Published : Feb 27, 2018, 10:00 am IST
Updated : Feb 27, 2018, 4:30 am IST
SHARE ARTICLE

ਜੰਡਿਆਲਾ ਗੁਰੂ -ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਪਿਤਾ ਸਰਦੂਲ ਸਿੰਘ ਬੰਡਾਲਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦਾ ਅੱਜ ਦਿਹਾਂਤ ਹੋ ਗਿਆ। ਸਰਦੂਲ ਸਿੰਘ ਬੰਡਾਲਾ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਹ ਕੱਲ੍ਹ ਦੇ ਪੀ.ਜੀ.ਆਈ.ਚੰਡੀਗੜ੍ਹ ਦਾਖ਼ਲ ਸਨ।

ਮੁੱਖ ਮੰਤਰੀ ਤੇ ਹੋਰਾਂ ਵਲੋਂ ਦੁੱਖ ਪ੍ਰਗਟ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਅੱਜ ਸ਼ਾਮ ਇਥੇ ਪੀ. ਜੀ. ਆਈ. ਵਿਖੇ ਸੰਖੇਪ ਬਿਮਾਰੀ ਮਗਰੋਂ ਚੱਲ ਵਸੇ। ਉਹ 72 ਵਰ੍ਹਿਆਂ ਦੇ ਸਨ। 


ਇਕ ਸ਼ੋਕ ਸੰਦੇਸ਼ 'ਚ ਮੁੱਖ ਮੰਤਰੀ ਨੇ ਸਰਦੂਲ ਸਿੰਘ ਬੰਡਾਲਾ ਵਲੋਂ ਸਮਾਜ ਦੇ ਪਛੜੇ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ। ਉਨ੍ਹਾਂ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸੰਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਿਰ ਕੀਤੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement