ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਦੇ ਦੋਹਰੇ ਕਤਲ ਕੇਸ 'ਚ ਦੋ ਵਿਅਕਤੀ ਗ੍ਰਿਫਤਾਰ
Published : Oct 26, 2017, 4:51 pm IST
Updated : Oct 26, 2017, 11:21 am IST
SHARE ARTICLE

ਮੋਹਾਲੀ: ਤਕਰੀਬਨ 1 ਮਹੀਨੇ ਪਹਿਲਾਂ ਸਾਬਕਾ ਪੱਤਰਕਾਰ ਕੇ.ਜੇ. ਸਿੰਘ ਤੇ ਉਸ ਦੀ ਮਾਤਾ ਦੇ ਦੋਹਰੇ ਕਤਲ ਨੂੰ ਅੱਜ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਦੋ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਤੇ ਪੱਤਰਕਾਰ ਦੀ ਲੁੱਟੀ ਹੋਈ ਕਾਰ ਵੀ ਬਰਾਮਦ ਕਰ ਲਈ ਹੈ।

ਬੀਤੀ 22 ਸਤੰਬਰ ਨੂੰ ਮੋਹਾਲੀ ਦੇ ਫੇਜ਼ 3 ਬੀ2 ਵਿੱਚ ਆਪਣੇ ਘਰ ਅੰਦਰ ਸਾਬਕਾ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੇ ਮਾਤਾ ਗੁਰਚਰਨ ਕੌਰ ਦਾ ਕਤਲ ਕਰ ਦਿੱਤਾ ਗਿਆ ਸੀ। ਮੋਹਾਲੀ ਦੇ ਐਸ.ਐਸ.ਪੀ. ਕੁਲਦੀਪ ਚਹਿਲ ਨੇ ਦੱਸਿਆ ਕਿ ਕੇ.ਜੇ. ਸਿੰਘ ਤੇ ਉਸ ਦੀ ਮਾਤਾ ਦੀ ਹੱਤਿਆ ਵਾਲੇ ਮਾਮਲੇ ਵਿੱਚ ਦੋ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੀ ਕਾਰ ਤੇ ਘਰ ਦਾ ਸਮਾਨ ਵੀ ਬਰਾਮਦ ਕੀਤਾ ਗਿਆ ਹੈ।



ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ 5 ਨੌਜਵਾਨਾਂ ਨੂੰ ਪੁੱਛਗਿੱਛ ਦਾ ਹਿੱਸਾ ਬਣਾਇਆ ਸੀ। ਉਕਤ ਵਿਅਕਤੀ ਵਾਰਦਾਤ ਵਾਲੇ ਦਿਨ ਯਾਨੀ 22 ਸਤੰਬਰ, 2017 ਨੂੰ ਕੇ.ਜੇ. ਸਿੰਘ ਦੇ ਘਰ ਦੇ ਆਲੇ-ਦੁਆਲੇ ਘੁੰਮ ਰਹੇ ਸਨ ਤੇ ਲਗਾਤਾਰ ਕਿਸੇ ਨਾਲ ਫ਼ੋਨ ‘ਤੇ ਗੱਲਬਾਤ ਕਰ ਰਹੇ ਸਨ। ਮਾਮਲੇ ਬਾਰੇ ਵਿਸਥਾਰਤ ਜਾਣਕਾਰੀ ਪੁਲਿਸ ਕੁਝ ਸਮੇਂ ਵਿੱਚ ਦੇਵੇਗੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement