ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਗੋਬਿੰਦ ਸਿੰਘ ਲੌਂਗੋਵਾਲ
Published : Nov 30, 2017, 11:04 am IST
Updated : Nov 30, 2017, 5:34 am IST
SHARE ARTICLE

ਅੰਮ੍ਰਿਤਸਰ: ਇਕ ਸਾਲ ਵਿੱਚ ਹੀ ਅਕਾਲੀ ਦਲ ਨੇ ਕਿਰਪਾਲ ਸਿੰਘ ਬਡੂੰਗਰ ਦੀ ਨੂੰ ਐੱਸ. ਜੀ. ਪੀ. ਸੀ. ਦੇ ਪਦ ਤੋਂ ਹਟਾ ਦਿੱਤਾ ਹੈ ਅਤੇ ਗੋਬਿੰਦ ਸਿੰਘ ਲੌਂਗੋਵਾਲ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਬਣ ਗਏ ਹਨ। ਜ਼ਿਕਰਯੋਗ ਹੈ ਕਿ ਤੇਜਾ ਸਿੰਘ ਸਮੁੰਦਰੀ ਹਾਲ 'ਚ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦੇ ਧਨੌਲਾ ਅਤੇ ਧੂਰੀ ਤੋਂ ਵਿਧਾਇਕ ਰਹੇ ਗੋਬਿੰਦ ਸਿੰਘ ਲੌਂਗੋਵਾਲ ਦਾ ਪਾਰਟੀ ਵੱਲੋਂ ਨਾਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਪੇਸ਼ ਕੀਤਾ। 


ਉਨ੍ਹਾਂ ਦੇ ਨਾਂ ਦਾ ਸਮਰਥਨ ਭਾਈ ਮਨਜੀਤ ਸਿੰਘ ਨੇ ਕੀਤਾ। ਇਸ ਤੋਂ ਇਲਾਵਾ ਹੋਰ ਨਾਂ ਮੰਗੇ ਜਾਣ 'ਤੇ ਸੁਖਦੇਵ ਸਿੰਘ ਭੌਰ ਵੱਲੋਂ ਬਣਾਏ ਗਏ ਪੰਥਕ ਫਰੰਟ ਵੱਲੋਂ ਜਸਵੰਤ ਸਿੰਘ ਪੁੜੈਣ ਨੇ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ ਸੀ, ਜਿਸ ਨਾਲ ਇਸ ਮਾਮਲੇ 'ਚ ਚੋਣ ਦੀ ਸਥਿਤੀ ਬਣ ਗਈ। ਇਸ ਤੋਂ ਬਾਅਦ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਮਰੀਕ ਸਿੰਘ ਦੇ ਨਾਂ ਨੂੰ ਲੈ ਕੇ ਵੋਟਿੰਗ ਕਰਵਾਈ ਗਈ। 


ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਬਾਦਲ ਦੇ ਲਗਾਤਾਰ 10 ਸਾਲਾਂ ਤੋਂ ਉਪ ਪ੍ਰਧਾਨ ਚਲੇ ਆ ਰਹੇ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣਾ ਸਿਆਸੀ ਸਫਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਾਲ ਸ਼ੁਰੂ ਕੀਤਾ। ਸਾਲ 1985, 1997,2002 'ਚ ਧਨੋਲਾ ਤੋਂ ਵਿਧਾਇਕ ਰਹੇ ਅਤੇ ਸਾਲ 2000 'ਚ ਬਾਦਲ ਸਰਕਾਰ 'ਚ ਸੂਬੇ ਦੇ ਸਿੰਚਾਈ ਮੰਤਰੀ ਬਣੇ। ਸਾਲ 2011 'ਚ ਧੁਰੀ ਤੋਂ ਵਿਧਾਇਕ ਬਣੇ ਅਤੇ ਲੌਂਗੋਵਾਲ ਤੋਂ ਸਾਲ 2011 ਤੋਂ ਲਗਾਤਾਰ ਐੱਸ.ਜੀ.ਪੀ.ਸੀ. ਦੇ ਮੈਂਬਰ ਬਣੇ ਹੋਏ ਹਨ। 


ਸਾਲ 1987 'ਚ ਮਾਰਕਫੇਡ ਦੇ ਚੇਅਰਮੈਨ ਅਤੇ ਸਾਲ 2009 'ਚ ਸੰਗਰੂਰ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵੀ ਰਹੇ। ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਬਣਨ ਤੋਂ ਬਾਅਦ ਕਿਹਾ, ''ਮੈਂ ਧੰਨਵਾਦੀ ਹਾਂ ਸਾਰੇ ਐੱਸ. ਜੀ. ਪੀ. ਸੀ. ਦੇ ਮੈਂਬਰਾਂ ਦਾ, ਜਿਨ੍ਹਾਂ ਨੇ ਮੇਰੇ 'ਤੇ ਭਰੋਸਾ ਜਤਾਇਆ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਨੂੰ ਸਿੱਖੀ ਦੀ ਸੇਵਾ ਸਹੀ ਢੰਗ ਨਾਲ ਕਰਨ ਦੀ ਤਾਕਤ ਬਖਸ਼ਣ।''

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement